ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ । ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਹਨਾਂ ਨੇ ਲਿਖਿਆ ਕਿ ‘ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ…ਅੱਜ ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ…ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ… ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ…’’
