ਜਲੰਧਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾਵੇਗੀ ਸਾਈਕਲ ਰੈਲੀ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਅਨੇਕਾਂ ਹੀ ਉਪਰਾਲੇ ਕੀਤਾ ਜਾ ਰਹੇ ਹਨ।ਪੰਜਾਬ ਪੁਲਿਸ ਵੱਲੋ ਰੋਜ਼ਾਨਾ ਹੀ ਨਸ਼ੇ ਦੇ ਵਪਾਰੀਆਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਜਿੱਥੇ ਨਸ਼ਿਆ ਨੂੰ ਠੱਲ ਪਾਉਣ ਲਈ ਲੁਧਿਆਣਾ ਪੁਲਿਸ ਵੱਲੋਂ ਸਾਈਕਲ ਰੈਲੀ ਕੱਢੀ ਗਈ ਓਥੇ ਹੁਣ ਕਮਿਸ਼ਨਰੇਟ ਪੁਲਿਸ ਜਲੰਧਰ ਕੁਲਦੀਪ ਚਾਹਲ ਦੀ ਅਗਵਾਹੀ ਹੇਠ ਸਾਈਕਲ ਰੈਲੀ ਕੱਢੀ ਜਾਵੇਗੀ। ਇਹ ਰੈਲੀ 26 ਨਵੰਬਰ 2023 ਨੂੰ ਸਵੇਰੇ 6:30 ਵਜੇ ਪੁਲਿਸ ਲਾਈਨ ਜਲੰਧਰ ਵਿਖੇ ਨਸ਼ਿਆਂ ਖਿਲਾਫ ਕੱਢੀ ਜਾਵੇਗੀ।

Leave a Reply

Your email address will not be published. Required fields are marked *