ਬਲਾਚੌਰ (ਸਮਰਦੀਪ ਸਿੰਘ) ਐਸ.ਐਸ.ਪੀ ਨਵਾਂਸ਼ਹਿਰ ਡਾ: ਅਖਿਲ ਚੌਧਰੀ ਨੇ ਕੁਝ ਥਾਣਿਆਂ ਦੇ ਐਸ.ਐਚ.ਓਜ਼ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਪੁਲਿਸ ਸੇਵਾਵਾਂ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਇਸੇ ਲੜੀ ਤਹਿਤ ਥਾਣਾ ਸਿਟੀ ਬਲਾਚੌਰ ਦੇ ਐਸਐਚਓ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਐਸ.ਆਈ ਮਨਜੀਤ ਕੌਰ ਨੇ ਪੁਲਿਸ ਥਾਣਾ ਸਿਟੀ ਬਲਾਚੌਰ ਦੇ ਦਫ਼ਤਰੀ ਅਤੇ ਫੀਲਡ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ, ਨਸ਼ੇ, ਨਜਾਇਜ਼ ਮਾਈਨਿੰਗ, ਸੱਟਾ ਅਤੇ ਮੋਟਰਸਾਈਕਲ ਸਵਾਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਅਮਨ ਕਾਨੂੰਨ ਦੀ ਸਥਿਤੀ ਹਰ ਕੀਮਤ ‘ਤੇ ਬਣਾਈ ਰੱਖੀ ਜਾਵੇਗੀ। ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਮੌਜੂਦ ਹੈ, ਇਸ ਲਈ ਲੋਕਾਂ ਨੂੰ ਵੀ ਅਪਰਾਧ ਕੰਟਰੋਲ ਕਰਨ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
