ਪਵਿੱਤਰ ਸਿੰਘ ਨੇ ਸੰਭਲਿਆ ਥਾਣਾ ਸਦਰ ਬਲਾਚੌਰ ਐਸ.ਐਚ.ਓ ਅਹੁਦਾ

ਬਲਾਚੌਰ (ਸਮਰਦੀਪ ਸਿੰਘ) : ਸਦਰ ਥਾਣਾ ਬਲਾਚੌਰ ਦੇ ਨਵੇਂ ਐਸਐਚਓ ਪਵਿੱਤਰ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਐਸਐਸਪੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਹਰ ਸ਼ਿਕਾਇਤਕਰਤਾ ਨੂੰ ਇਨਸਾਫ਼ ਦਿਵਾਉਣ ਅਤੇ ਇਲਾਕੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਲਾਕੇ ਦਾ ਕੋਈ ਵੀ ਵਿਅਕਤੀ ਥਾਣਾ ਸਦਰ ਵਿਖੇ ਆ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ ਤਾਂ ਉਸ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਹਲਕੇ ਅੰਦਰ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੂਰਾ ਸਹਿਯੋਗ ਦੇਣ।

Leave a Reply

Your email address will not be published. Required fields are marked *