ਪੰਜਾਬ ਪੁਲਿਸ ਲਈ ਵੱਡੀ ਅੱਪਡੇਟ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਵਰਦੀ ਪਾ ਕੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਗੀਤਾਂ ਉਤੇ ਰੀਲਾਂ ਬਣਾਉਣ ਵਾਲਿਆਂ ਨੂੰ ਹਦਾਇਤ ਕੀਤੀ ਗਈ ਹੈ।

ਇਸ ਤੋਂ ਇਲਾਵਾ ਮਹਿਲਾ ਮੁਲਾਜ਼ਮਾਂ ਵੱਲੋਂ ਪੁਲਿਸ ਦੀ ਵਰਦੀ ਪਾ ਕੇ ਸੋਸ਼ਲ ਮੀਡੀਆ ਅਕਾਊਂਟਸ ਉਤੇ ਮਾਡਲਿੰਗ ਕਰਨ ਦੇ ਤਰੀਕੇ ਨੂੰ ਲੈ ਕੇ ਸਖ਼ਤ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਆਖਿਆ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਮਹਿਲਾ ਪੁਲਿਸ ਮੁਲਾਜ਼ਮਾਂ ਸਮੇਤ ਕਈ ਮੁਲਾਜ਼ਮਾਂ ਦੇ ਲੱਖਾਂ ਫਾਲੋਅਰਜ਼ ਹਨ, ਜਿਨ੍ਹਾਂ ‘ਚ ਉਹ ਪੁਲਿਸ ਦੀ ਵਰਦੀ ਪਾ ਕੇ ਰੀਲਾਂ ਬਣਾਉਂਦੇ ਹਨ। ਇੰਸਟਾ ‘ਤੇ ਕਈ ਮਹਿਲਾ ਪੁਲਿਸ ਮੁਲਾਜ਼ਮਾਂ ਦੇ ਲੱਖਾਂ ਫਾਲੋਅਰਜ਼ ਵੀ ਦੇਖੇ ਜਾ ਸਕਦੇ ਹਨ, ਜਿਸ ਕਾਰਨ ਹਜ਼ਾਰਾਂ ਕੁਮੈਂਟਸ ਆਉਂਦੇ ਹਨ।

Leave a Reply

Your email address will not be published. Required fields are marked *