ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ ’ਚ ਟ੍ਰੈਫਿਕ ਪੁਲਸ

ਮਹਾਨਗਰ ਦੀ ਟ੍ਰੈਫਿਕ ਪੁਲਸ ਵੱਡੀ ਕਾਰਵਾਈ ਦੀ ਤਿਆਰੀ ਵਿਚ ਹੈ। ਇਸ ਸੰਬੰਧੀ ਟ੍ਰੈਫਿਕ ਪੁਲਸ ਨੇ ਨਾ ਸਿਰਫ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ, ਸਗੋਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਦੀ ਅਪੀਲ ਵੀ ਕੀਤੀ ਹੈ। ਲੁਧਿਆਣਾ ਟ੍ਰੈਫਿਕ ਪੁਲਸ ਨੇ ਆਪਣੇ ਫੇਸਬੁਕ ਪੇਜ ’ਤੇ ਆਖਿਆ ਹੈ ਕਿ ਮਿਤੀ 8-12-23 ਤੋਂ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲੇ ਚਾਲਕਾਂ ਖ਼ਿਲਾਫ਼ ਕਾਰਵਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਚਾਲਕਾਂ ਵਲੋਂ ਆਪਣੇ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਵਾਉਣ ਲਈ ਚਲਾਨ ਕੀਤੇ ਜਾ ਰਹੇ ਹਨ।

ਟ੍ਰੈਫਿਕ ਪੁਲਸ ਲੁਧਿਆਣਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਹੈ ਕਿ ਉਹ ਆਪਣੇ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਜ਼ਰੂਰ ਲਗਵਾਉਣ। ਜੇਕਰ ਕਿਸੇ ਵਾਹਨ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਾ ਲੱਗੀ ਹੋਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

Leave a Reply

Your email address will not be published. Required fields are marked *