ਪੰਜਾਬ ਪੁਲਸ ਦੇ ਮੁਲਾਜ਼ਮ ਹੁਣ ਸੋਸ਼ਲ ਮੀਡੀਆ ‘ਤੇ ਨਹੀਂ ਪਾ ਸਕਣਗੇ ਫੋਟੋਆਂ, ਪੜ੍ਹੋ ਪੂਰੀ ਖਬਰ

ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਨੂੰ ਵਰਦੀ ‘ਚ ਫੋਟੋਆਂ ਸੋਸ਼ਲ ਮੀਡੀਆ ‘ਤੇ ਪਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਜਿਹੀਆਂ ਹਦਾਇਤਾਂ ਸਟੇਟ ਕ੍ਰਾਈਮ ਸੈੱਲ ਵੱਲੋਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਅਜਿਹੀਆਂ ਵਰਦੀ ਵਾਲੀਆਂ ਫੋਟੋਆਂ ਪਾਈਆਂ ਹਨ, ਉਨ੍ਹਾਂ ਨੂੰ ਤੁਰੰਤ ਡਿਲੀਟ ਕਰ ਦਿੱਤਾ ਜਾਵੇ, ਨਹੀਂ ਤਾਂ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਪੱਤਰ ਵਿੱਚ ਇਸ ਹਦਾਇਤ ਨੂੰ ਬਹੁਤ ਮਹੱਤਵਪੂਰਨ ਦੱਸਿਆ ਗਿਆ ਹੈ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀ ਪੁਲਸ ਨੇ ਇਸ ਸਬੰਧ ‘ਚ ਇਕ ਨੀਤੀ ਬਣਾ ਕੇ ਪੁਲਸ ਕਰਮਚਾਰੀਆਂ ਨੂੰ ਵਰਦੀ ਵਾਲੀਆਂ ਫੋਟੋਆਂ ਪੋਸਟ ਕਰਨ ਜਾਂ ਸੋਸ਼ਲ ਮੀਡੀਆ ਜਿਵੇਂ ਵਟਸਐਪ, ਇੰਸਟਾਗ੍ਰਾਮ, ਫੇਸਬੁੱਕ, ਟਵਿੱਟਰ, ਯੂਟਿਊਬ ਆਦਿ ‘ਤੇ ਰੀਲਾਂ ਬਣਾਉਣ ‘ਤੇ ਪਾਬੰਦੀ ਲਗਾਈ ਹੋਈ ਹੈ। ਦਰਅਸਲ, ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਪੁਲਸ ਬਲਾਂ ਲਈ ਇਸ ਸਬੰਧੀ ਇਕ ਸੋਸ਼ਲ ਮੀਡੀਆ ਨੀਤੀ ਤਿਆਰ ਕੀਤੀ ਹੈ, ਜਿਸ ਨੂੰ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਨੂੰ ਸ਼ੇਅਰ ਕੀਤਾ ਗਿਆ ਹੈ।

Leave a Reply

Your email address will not be published. Required fields are marked *