ਖੰਨਾ ਪੁਲਿਸ ਲਗਾਤਾਰ ਐਕਸ਼ਨ ਮੂਡ ਨਜ਼ਰ ਆ ਰਹੀ ਹੈ। ਲੁੱਟਾਂ ਖੋਹਾਂ ਤੇ ਮਾੜੇ ਅੰਸਰਾਂ ਦੇ ਖਿਲਾਫ਼ ਚਲਾਈ ਗਈ ਮੁਹਿਮ ਦੇ ਤਹਿਤ ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। SSP ਅਮਨੀਤ ਕੌਂਡਲ ਨੇ ਦੱਸਿਆ ਕਿ 2 ਮਾਮਲਿਆਂ ਵਿੱਚ ਅਸਲਾ ਸਪਲਾਈ ਕਰਨ ਵਾਲੇ ਗਿਰੋਹ ਦੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ, ਉਹਨਾਂ ਕੋਲੋਂ 8 ਪਿਸਤੌਲ .32 ਬੋਰ ਸਮੇਤ 10 ਮੈਗਜ਼ੀਨ ਅਤੇ 4 ਕਾਰਤੂਸ ਵੀ ਬਰਾਮਦ ਕੀਤੇ ਗਏ।
