ਪੰਜਾਬ ਪੁਲਿਸ ਨੇ ਚਲਾਇਆ ‘ਆਪ੍ਰੇਸ਼ਨ ਸੀਲ -5’

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ, ਜਿਸ ਤਹਿਤ ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਵੀ ਬਾਜ਼ ਅੱਖ ਰੱਖੀ ਜਾ ਸਕੇ । ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏ.ਡੀ.ਜੀ. ਪੀ, ਫਰੀਦਕੋਟ ਰੇਂਜ ਦੇ ਆਈਜੀਐਸਪੀ ਅਤੇ ਬਾਰਡਰ, ਜਲੰਧਰ ਅਤੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈਜੀਐਸਪੀ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ-5’ ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ।

Leave a Reply

Your email address will not be published. Required fields are marked *