ਪੁਲਿਸ ਵੱਲੋਂ ਦੋ ਬਦਮਾਸ਼ਾਂ ਦਾ ਐਨਕਾਊਂਟਰ, ਥਾਣੇਦਾਰ ਨੂੰ ਵੀ ਵੱਜੀ ਗੋਲੀ.

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ (Encounter) ਹੋਇਆ ਹੈ। ਦੋਵੇਂ ਮੁਲਜ਼ਮ ਲੁਧਿਆਣਾ ਸ਼ਹਿਰ ਦੇ ਰਹਿਣ ਵਾਲੇ ਹਨ। ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿਚ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਕਿਸੇ ਮੁਖਬਰ ਤੋਂ ਬਦਮਾਸ਼ਾਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਫੜਨ ਦੀ ਕੋਸ਼ਿਸ਼ ਕੀਤੀ।

ਆਪਣੇ ਆਪ ਨੂੰ ਘੇਰਾ ਪੈਂਦਾ ਵੇਖ ਬਦਮਾਸ਼ਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ‘ਚ ਪੁਲਿਸ ਪਾਰਟੀ ਨੇ ਵੀ ਬਦਮਾਸ਼ਾਂ ‘ਤੇ ਫਾਇਰਿੰਗ ਕਰ ਦਿੱਤੀ। ਮੁਕਾਬਲੇ ਦੌਰਾਨ ਦੋ ਬਦਮਾਸ਼ਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਮੁੱਠਭੇੜ ਵਿੱਚ ਬਦਮਾਸ਼ਾਂ ਦਾ ਮੁਕਾਬਲਾ ਕਰਦੇ ਹੋਏ ਸਬ-ਇੰਸਪੈਕਟਰ ਦੇ ਹੱਥ ਵਿੱਚ ਗੋਲੀ ਲੱਗੀ ਹੈ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਪੁਲਿਸ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

Leave a Reply

Your email address will not be published. Required fields are marked *