ਪੰਜਾਬ ਪੁਲਿਸ ਨੇ 2 ਨਸ਼ਾ ਤਸਕਰਾਂ ਦੀ 52 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਦੀ 52 ਲੱਖ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਤਸਕਰ ਜਸ਼ਨਪ੍ਰੀਤ ਸਿੰਘ ਦੀ 39 ਲੱਖ 97 ਹਜ਼ਾਰ 500 ਰੁਪਏ ਦੀ ਜਾਇਦਾਦ ਪੁਲਿਸ ਨੇ ਜ਼ਬਤ ਕਰ ਲਈ ਹੈ। 12 ਸਤੰਬਰ 2022 ਨੂੰ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਵੱਲੋਂ ਕਥਿਤ ਨਸ਼ਾ ਤਸਕਰ ਜਸ਼ਨਪ੍ਰੀਤ ਸਿੰਘ ਵਾਸੀ ਫ਼ਿਰੋਜ਼ਪੁਰ ਦੇ ਪਿੰਡ ਗੁਡੰਡ ਟਾਂਡੀ ਨੂੰ 6.500 ਕਿਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਸੀ।

Leave a Reply

Your email address will not be published. Required fields are marked *