ਪਠਾਨਕੋਟ ਪੁਲਿਸ ਨੇ 2 ਵਿਅਕਤੀਆਂ ਨੂੰ 11 ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ

ਪਠਾਨਕੋਟ ਪੁਲਿਸ (Pathankot Police) ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪਠਾਨਕੋਟ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਚੋਰਾਂ ਨੂੰ ਕਾਬੂ ਕਰਕੇ ਇਹਨਾਂ ਦੋਨਾਂ ਦੋਸ਼ੀਆਂ ਪਾਸੋਂ 11 ਦੇ ਕਰੀਬ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਪਠਾਨਕੋਟ ‘ਚ ਚੋਰੀ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਵਾਰ-ਵਾਰ ਆਪਣੇ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਕਰ ਰਹੇ ਸਨ, ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੁਲਿਸ ਜਾਂਚ ਕਰ ਰਹੀ ਸੀ ਕਿ ਇਨ੍ਹਾਂ ਵਾਰਦਾਤਾਂ ਪਿੱਛੇ ਕਿਸ ਦਾ ਹੱਥ ਹੈ। ਅੱਜ ਥਾਣਾ ਡਵੀਜ਼ਨ ਨੰਬਰ 2 ਪਠਾਨਕੋਟ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਦੋ ਚੋਰਾਂ ਨੂੰ 11 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ |ਡੀ.ਐਸ.ਪੀ ਸਿਟੀ ਸਮੀਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਲਗਾਤਾਰ ਚੋਰੀ ਦੀ ਘਟਨਾਵਾਂ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ, ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਪੁਲਿਸ ਇਨ੍ਹਾਂ ਆਰੋਪੀਆਂ ਦੀ ਭਾਲ ਵਿੱਚ ਲੱਗੀ ਹੋਈ ਸੀ। ਜਿਸ ਦੇ ਤਹਿਤ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਵੱਲੋਂ ਦੋ ਚੋਰਾਂ ਨੂੰ 11 ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ਼ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ |

Leave a Reply

Your email address will not be published. Required fields are marked *