ਸਾਲ 2018 ਵਿੱਚ ਕਤਲ ਕੀਤੇ ਗਏ ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ ਦੇ ਦੋਸ਼ੀ ਨੂੰ ਪੁਲਿਸ ਨੇ ਕਈ ਸਾਲਾਂ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਮੋਹਾਲੀ ਦੇ ਡੇਰਾਬੱਸੀ ਵਿੱਚ ਗਾਇਕ ਨਵਜੋਤ ਸਿੰਘ ਸਿੱਧੂ ਦੇ ਹੋਏ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। 5 ਸਾਲ ਪਹਿਲਾਂ ਸੱਤ ਗੋਲੀਆਂ ਮਾਰ ਕੇ ਕਤਲ ਗਿਆ ਸੀ।ਗ੍ਰਿਫਤਾਰੀ ਤੋਂ ਬਾਅਦ ਪਤਾ ਚਲਿਆ ਕਿ ਗਾਇਕ ਦੀ ਗੱਡੀ ਲੁੱਟਣ ਦੀ ਕੋਸ਼ਿਸ ਕੀਤੀ ਗਈ ਸੀ। ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਮਾਮਲੇ ਵਿੱਚ ਅਭਿਸ਼ੇਕ ਉਰਫ ਰਜਤ ਅਤੇ ਸੌਰਪ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਨ੍ਹਾਂ ਵਿਚੋਂ ਸੌਰਵ ਦੀ ਮੌਤ ਹੋ ਚੁੱਕੀ ਹੈ ਅਤੇ ਰਜਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਜ਼ਿਕਰਯੋਗ ਹੈ ਕਿ ਗਾਇਕ ਨਵਜੋਤ ਸਿੰਘ ਵਿਰਕ ਪਿੰਡ ਬੇਹੜਾ ਤੋਂ 28 ਮਈ 2018 ਨੂੰ ਮਿਊਜ਼ਿਕ ਕਲਾਸ ਜਾਣ ਲਈ ਨਿਕਲਿਆ ਸੀ। ਇਸ ਦਿਨ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।
