ਮੋਹਾਲੀ, ਪਟਿਆਲਾ ਤੋਂ ਬਾਅਦ ਹੁਣ ਮੋਗਾ ’ਚ ਪੁਲਸ ਵੱਲੋਂ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ

ਗੈਂਗਸਟਰਾਂ ਖ਼ਿਲਾਫ਼ ਪੁਲਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਪਹਿਲਾਂ ਜ਼ਿਰਕਪੁਰ, ਮੋਹਾਲੀ ਅਤੇ ਫਿਰ ਪਟਿਆਲਾ ਤੋਂ ਬਾਅਦ ਹੁਣ ਮੋਗਾ ਵਿਚ ਵੀ ਪੁਲਸ ਨੇ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ। ਦੋਵਾਂ ਪਾਸਿਓਂ ਚੱਲੀਆਂ ਗੋਲੀਆਂ ਤੋਂ ਬਾਅਦ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲਸਿੰਘ ਵਾਲਾ ਦੇ ਲੋਪੋ ਲਿੰਕ ਰੋਡ ’ਤੇ ਲੱਕੀ ਪਟਿਆਲਾ ਗਰੁੱਪ ਦੇ 3 ਗੈਂਗਸਟਰਾਂ ਨੇ ਪੁਲਸ ’ਤੇ ਉਦੋਂ ਫਾਇਰਿੰਗ ਕਰ ਦਿੱਤੀ ਸੀ ਜਦੋਂ ਪੁਲਸ ਉਨ੍ਹਾਂ ਨੂੰ ਫੜਨ ਪਹੁੰਚੀ ਸੀ। ਇਸ ਦਰਮਿਆਨ ਪੁਲਸ ਨੇ ਬਹਾਦਰੀ ਨਾਲ ਗੈਂਗਸਟਰਾਂ ਦਾ ਸਾਹਮਣਾ ਕਰਦੇ ਹੋਏ ਤਿੰਨ ਗੈਂਗਸਟਰਾਂ ਨੂੰ ਦਬੋਚ ਲਿਆ। ਫੜੇ ਗਏ ਗੈਂਗਸਟਰਾਂ ਤੋਂ ਭਾਰੀ ਅਸਲਾ ਬਰਾਮਦ ਹੋਇਆ ਹੈ।

Leave a Reply

Your email address will not be published. Required fields are marked *