ਮਾਲੇਰਕੋਟਲਾ: ਐਸ.ਐਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਦੀ ਦੇਖ ਰੇਖ ਹੇਠ ਪੁਲਿਸ ਲਾਈਨ ਮਾਲੇਰਕੋਟਲਾ ਵਿਖੇ ਸੇਵਾਮੁਕਤ ਪੁਲਿਸ ਅਧਿਕਾਰੀਆਂ ਨਾਲ ‘ਪੁਲਿਸ ਬਜ਼ੁਰਗ ਦਿਵਸ’ ਮਨਾਇਆ। ਇਸ ਮੌਕੇ 110 ਦੇ ਕਰੀਬ ਸੇਵਾਮੁਕਤ ਪੁਲਿਸ ਅਧਿਕਾਰੀ ਹਾਜ਼ਰ ਸਨ। ਜਿਸ ਦੌਰਾਨ ਇਸ ਜ਼ਿਲ੍ਹੇ ਨਾਲ ਸਬੰਧਤ ਸਾਲ-2023 ਵਿੱਚ ਅਕਾਲ ਚਲਾਣਾ ਕਰ ਚੁੱਕੇ ਮੁਲਾਜ਼ਮਾਂ/ਸੇਵਾਮੁਕਤ ਕਰਮਚਾਰੀਆਂ ਦੀ ਯਾਦ ਵਿੱਚ 02 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਸੇਵਾਮੁਕਤ ਬਜ਼ੁਰਗਾਂ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।


