ਅੱਜ ਫੇਰ ਹੋਇਆ ਗੈਂਗਸਟਰਾਂ ਦਾ ਪੰਜਾਬ ਪੁਲਿਸ ਨਾਲ ਮੁਕਾਬਲਾ, ਦੋ ਕਾਬੂ, ਇੱਕ ਨੂੰ ਲੱਗੀਆਂ ਗੋਲੀਆਂ

ਤਰਨਤਾਰਨ ਵਿੱਚ ਬੀਤੀ ਰਾਤ ਨੂੰ ਇੱਕ ਪੁਲਿਸ ਮੁਕਾਬਲਾ ਹੋਇਆ। ਇੱਥੇ ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰ ਅਤੇ ਉਸਦੇ ਸਾਥੀ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ ਹੈ। ਜਿਸ ਤੋਂ ਬਾਅਦ ਉਸਨੂੰ ਅਤੇ ਉਸਦੇ ਸਾਥੀ ਨੂੰ ਪੁਲਿਸ ਨੇ ਫੜ ਲਿਆ। ਗੈਂਗਸਟਰ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ ਹੈ। ਜਦਕਿ ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ ਹੈ। ਦਰਅਸਲ, ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਸਾਥੀ ਨਾਲ ਬਾਈਕ ‘ਤੇ ਇਲਾਕੇ ‘ਚ ਕੋਈ ਵਾਰਦਾਤ ਕਰਨ ਲਈ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਂਦੀ ਸੜਕ ‘ਤੇ ਨਾਕਾਬੰਦੀ ਕਰ ਦਿੱਤੀ ਗਈ। ਜਿਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਦੋਵਾਂ ਨੇ ਪੁਲਿਸ ‘ਤੇ ਚਾਰ ਗੋਲੀਆਂ ਚਲਾਈਆਂ। ਇਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਜਿਸ ਵਿੱਚ ਇੱਕ ਵਿਅਕਤੀ ਨੂੰ ਦੋ ਗੋਲੀਆਂ ਲੱਗੀਆਂ।

Leave a Reply

Your email address will not be published. Required fields are marked *