ਮੋਗਾ ਨੇੜੇ ਅਣਪਛਾਤਿਆਂ ਵੱਲੋਂ ਪੁਲਿਸ ਮੁਲਾਜ਼ਮ ‘ਤੇ ਜਾਨਲੇਵਾ ਹਮਲਾ, ਅਸਲਾ ਖੋਹ ਕੇ ਫਰਾਰ

ਮੋਗਾ ਨੇੜੇ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ‘ਤੇ ਲੁਹਾਰਾ ਨਹਿਰ ਕੋਲ ਰਾਤ ਸਮੇਂ ਅਣਪਛਾਤਿਆਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਤੇ ਜਾਨਲੇਵਾ ਹਮਲਾ ਕਰਨ ਉਪਰੰਤ ਉਸ ਦਾ ਅਸਲਾ ਖੋਹ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਐਸਐਸਪੀ ਮੋਗਾ ਨੇ ਘਟਨਾ ਸਥਲ ਦਾ ਦੌਰਾ ਕੀਤਾ ਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਸਖਤ ਦਿਸ਼ਾ ਨਿਰਦੇਸ਼ ਦਿੱਤੇ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸਤਨਾਮ ਸਿੰਘ ਧਰਮਕੋਟ ਨੇੜੇ ਕਮਾਲ ਕੇ ਚੌਂਕੀ ‘ਚ ਤਾਇਨਾਤ ਸੀ ਤੇ ਆਪਣੀ ਬਰੇਜਾ ਗੱਡੀ ਤੇ ਲੁਹਾਰਾ ਨਹਿਰ ਦੇ ਨਜ਼ਦੀਕ ਪੁੱਜਿਆ ਤਾਂ ਉਸ ਸਮੇਂ ਅਣਪਛਾਤਿਆਂ ਵੱਲੋਂ ਉਸ ‘ਤੇ ਹਮਲਾ ਕੀਤਾ ਗਿਆ। ਘਟਨਾ ਰਾਤ 9 ਵਜੇ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *