ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦੌਰਾਨ ਤਾਜਪੁਰ ਰੋਡ ਨੇੜੇ ਬਾਬਾ ਜੀਵਨ ਸਿੰਘ ਨਗਰ ਲੁਧਿਆਣਾ ਵਿਖੇ ਗੁਰਇੰਦਰ ਰੰਧਾਵਾ ਸੀਨੀਅਰ ਕਾਂਗਰਸ ਆਗੂ, ਸੁਖਦੇਵ ਸੁਖੀ ਵਾਈਸ ਚੇਅਰਮੈਨ ਐੱਸ ਸੀ ਵਿੰਗ, ਸ਼ਮਸ਼ੇਰ ਸਿੰਘ ਕਾਂਗਰਸੀ ਆਗੂ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬੱਚਿਆਂ, ਨੌਜਵਾਨਾਂ ਤੇ ਮੋਹਤਬਾਰ ਵਿਅਕਤੀਆਂ ਨੇ ਸੰਗਤਾਂ ਦੀ ਸੇਵਾ ਕੀਤੀ। ਗੁਰਇੰਦਰ ਰੰਧਾਵਾ ਤੇ ਸੁਖਦੇਵ ਸੁੱਖੀ ਨੇ ਦੱਸਿਆ ਕਿ ਲੰਗਰ ਲਗਾਉਣ ਦਾ ਮੁੱਖ ਮਕਸਦ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ, ਮਾਤਾ ਗੁਜਰੀ ਅਤੇ ਬਾਬਾ ਮੋਤੀ ਰਾਮ ਮਹਿਰਾ ਦੇ ਪਰਿਵਾਰ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਿਜਦਾ ਕਰਨਾ ਹੈ।
ਉਨ੍ਹਾਂ ਕਿਹਾ ਅਜਿਹੇ ਸਮਾਗਮਾਂ ਰਾਹੀਂ ਸਾਡੇ ਬੱਚੇ ਅਤੇ ਨੌਜਵਾਨ ਆਪਣੇ ਗੌਰਵਮਈ ਵਿਰਸੇ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਹੁੰਦੇ ਹਨ, ਉਨ੍ਹਾਂ ਅੰਦਰ ਸਿੱਖੀ ਤੇ ਸੇਵਾ ਦਾ ਜਜ਼ਬਾ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੋਹ ਦੇ ਸਾਕੇ ਸਾਨੂੰ ਅਣਖ ਤੇ ਗੈਰਤ ਨਾਲ ਜਿਉਣ ਅਤੇ ਜ਼ਬਰ ਜ਼ੁਲਮ ਵਿਰੁੱਧ ਜੂਝਣ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਗੁਰਮੋਲਕ ਸਿੰਘ, ਹੈਪੀ, ਵਿੱਕੀ ਸਿੰਘ, ਮਨਪ੍ਰੀਤ ਸਿੰਘ, ਰਘਬੀਰ ਸਿੰਘ ਘੋਸ਼ਾ, ਹਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਰਣਜੀਤ ਸਿੰਘ, ਸਤਬੀਰ ਸਿੰਘ ਆਦਿ ਮੌਜੂਦ ਸਨ।

