ਦਹਾਕੇ ਦੀ ਸਭ ਤੋਂ ਵੱਡੀ ਅਫੀਮ ਰਿਕਵਰੀ। ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਨੱਥ ਪਾਉਣ ਲਈ ਜਲੰਧਰ ਦਿਹਾਤੀ ਪੁਲਿਸ ਨੇ 4 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 63 ਕਿਲੋ ਅਫ਼ੀਮ ਬਰਾਮਦ ਕੀਤੀ ਹੈ।ਪੁਲਿਸ ਸਟੇਸ਼ਨ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕਰਕੇ, ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

