ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾ ਖੋਹਾ/ਚੋਰੀ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐੱਸ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ਼੍ਰੀ ਸੁਖਪਾਲ ਸਿੰਘ ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਸਬ-ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ 01 ਵਿਅਕਤੀ ਨੂੰ ਕਾਬੂ ਕੀਤਾ ਗਿਆ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਪਾਲ ਸਿੰਘ ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਮਿਤੀ 04-01-2024 ਨੂੰ ASI ਜਨਕ ਰਾਜ ਨੂੰ ਦੇਸ਼ ਸੇਵਕ ਨੇ ਗੁਰਪ੍ਰੀਤ ਉਰਫ ਦਾਤ ਪੁੱਤਰ ਧਰਮਪਾਲ ਵਾਸੀ ਪਿੰਡ ਚੂਹੜ ਹਾਲ ਵਾਸੀ ਪਿੰਡ ਮੱਲੀਆ ਖੁਰਦ ਥਾਣਾ ਸਦਰ ਨਕੋਦਰ ਅਕਸਰ ਦਿਨ ਸਮੇਂ ਭੀੜ ਵਾਲੇ ਇਲਾਕੇ ਵਿੱਚੋਂ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਅਤੇ ਅੱਜ ਵੀ ਉਹ ਚੋਰੀ ਕੀਤੇ ਮੋਟਰਸਾਈਕਲ ਮਾਰਕਾ ਯਾਹਮਾ ਬਿਨਾ ਨੰਬਰੀ ਪਰ ਸਵਾਰ ਹੋ ਕੇ ਮੌਲੀਆ ਕਲਾਂ ਤੋਂ ਨਕੋਦਰ ਨੂੰ ਆ ਰਿਹਾ ਹੈ। ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਗੁਰਪ੍ਰੀਤ ਉਰਫ ਦਾਤ ਚੋਹੀ ਦੇ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ। ਜਿਸ ਤੇ ਅੱਡਾ ਟੁੱਟ ਕਲਾਂ ਵਿਖੇ ਨਾਕਾਬੰਦੀ ਦੌਰਾਨ ਗੁਰਪ੍ਰੀਤ ਉਰਫ ਦਾਤ ਨੂੰ ਚੋਰੀ ਦੇ ਮੋਟਰਸਾਈਕਲ YAHMA MT-15 ਨੰਬਰ PB-08-EN-3423 ਦੇ ਕਾਬੂ ਕੀਤਾ। ਗਿਆ। ਜਿਸ ਦੇ ਖਿਲਾਫ ਮੁਕੱਦਮਾ ਨੰਬਰ 03 ਮਿਤੀ 04-01-2024 ਅ/ਧ 379 IPC ਥਾਣਾ ਸਦਰ ਨਕੋਦਰ ਦਰਜ ਕੀਤਾ ਗਿਆ। ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।ਗ੍ਰਿਫਤਾਰ ਕੀਤੇ ਦੋਸ਼ੀਆ ਦਾ ਨਾਮ ਪਤਾ:-ਗੁਰਪ੍ਰੀਤ ਉਰਫ ਦਾਤ ਪੁੱਤਰ ਧਰਮਪਾਲ ਵਾਸੀ ਪਿੰਡ ਚੂਹੜ ਹਾਲ ਵਾਸੀ ਪਿੰਡ ਮੱਲੀਆ ਖੁਰਦ ਥਾਣਾ ਸਦਰ ਨਕੋਦਰ ਜਿਲਾ ਜਲੰਧਰ
ਬ੍ਰਾਮਦਗੀ:- ਮੋਟਰਸਾਈਕਲ YAHMA MT-15 ਨੰਬਰ PB-08-EN-3423 DVR
