ਡੀਸੀ ਵਰਜੀਤ ਵਾਲੀਆ ਨੇ ਜਲੰਧਰ ਦਾ ਕਾਰਜਭਾਰ ਸੰਭਾਲਿਆ; ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਹੋਵੇਗੀ ਮੁੱਖ ਤਰਜੀਹ

ਜਲੰਧਰ: ਜ਼ਿਲ੍ਹੇ ਦੇ ਨਵੇਂ ਨਿਯੁਕਤ ਡਿਪਟੀ ਕਮਿਸ਼ਨਰ (DC) ਵਰਜੀਤ ਵਾਲੀਆ ਨੇ ਅੱਜ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਲੰਧਰ ਦੇ ਸਰਵਪੱਖੀ ਵਿਕਾਸ ਅਤੇ ਸਰਕਾਰੀ ਸਹੂਲਤਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਦਾ ਅਹਿਦ ਲਿਆ।

ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਹੋਵੇਗਾ ਨਿਪਟਾਰਾ

ਡੀਸੀ ਵਾਲੀਆ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਵਿੱਚ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਜ਼ਿੰਮੇਵਾਰੀ

ਉਨ੍ਹਾਂ ਜਲੰਧਰ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸ਼ਹਿਰ ਮੀਡੀਆ, ਖੇਡਾਂ ਅਤੇ ਹੋਰ ਉਦਯੋਗਿਕ ਗਤੀਵਿਧੀਆਂ ਦਾ ਵੱਡਾ ਕੇਂਦਰ ਹੈ। ਇਸ ਦੀ ਤਰੱਕੀ ਲਈ ਉਹ ਦਿਨ-ਰਾਤ ਮਿਹਨਤ ਕਰਨਗੇ।

ਜ਼ਿਕਰਯੋਗ ਹੈ ਕਿ ਵਰਜੀਤ ਵਾਲੀਆ ਕੋਰੋਨਾ ਕਾਲ ਦੌਰਾਨ ਵੀ ਜਲੰਧਰ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਨਾਲ ਉਨ੍ਹਾਂ ਦਾ ਪੁਰਾਣਾ ਲਗਾਵ ਹੈ ਅਤੇ ਹੁਣ ਦੁਬਾਰਾ ਸੇਵਾ ਦਾ ਮੌਕਾ ਮਿਲਣ ‘ਤੇ ਉਹ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਉਣਗੇ।

Leave a Reply

Your email address will not be published. Required fields are marked *