ਜਲੰਧਰ ਪੁਲਿਸ ਕਮਿਸ਼ਨਰ ਵੱਲੋਂ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਨੂੰ ਲੈ ਕੇ ਅਹਿਮ ਸਮੀਖਿਆ ਮੀਟਿੰਗ

ਜਲੰਧਰ: ਕਮਿਸ਼ਨਰ ਆਫ ਪੁਲਿਸ ਜਲੰਧਰ ਵੱਲੋਂ ਅੱਜ ਸਮੂਹ ਗਜ਼ਟਿਡ ਅਫਸਰਾਂ, ਮੁੱਖ ਅਫਸਰਾਂ, ਚੌਂਕੀ/ਬ੍ਰਾਂਚ ਇੰਚਾਰਜਾਂ ਅਤੇ ਮੁਣਸ਼ੀ ਸਟਾਫ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਨਸ਼ਿਆਂ ਦੇ ਮੁਕੰਮਲ ਖਾਤਮੇ, ਅਪਰਾਧਾਂ ਦੀ ਰੋਕਥਾਮ ਅਤੇ ਪੈਂਡਿੰਗ ਪਏ ਕੇਸਾਂ ਦੇ ਜਲਦ ਨਿਪਟਾਰੇ ਵਰਗੇ ਅਹਿਮ ਮੁਦਿਆਂ ‘ਤੇ ਵਿਸਥਾਰ ਪੂਰਵਕ ਚਰਚਾ ਹੋਈ।

ਪੁਲਿਸ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਪਰਾਧਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾ ਕੇ ਪੁਲਿਸਿੰਗ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਇਆ ਜਾਵੇ।

Leave a Reply

Your email address will not be published. Required fields are marked *