ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਸ੍ਰੀ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਜੀ ਦੀ ਯੋਗ ਰਹਿਨੁਮਾਈ ਹੇਠ ਇੰਸ: ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 08-01-24 ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਐਸ.ਆਈ ਰਾਕੇਸ਼ ਕੁਮਾਰ ਥਾਣਾ ਗੜ੍ਹਸ਼ੰਕਰ ਵੱਲੋ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿਚ ਪਿੰਡ ਦੇਨੋਵਾਲ ਖੁਰਦ ਨੇੜੇ ਗਰਾਉਡ ਵਿਖੇ ਮੌਜੂਦ ਸੀ ਕਿ ਪਿੰਡ ਦੇਨੋਵਾਲ ਖੁਰਦ (ਬਸਤੀ ਸਾਂਸੀਆਂ) ਦੇ ਗਰਾਉਡ ਵਲੋ ਇਕ ਵਿਅਕਤੀ ਆਉਦਾ ਦਿਖਾਈ ਦੇਣ ਤੇ ਜਿਸ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਗੌਰਵ ਪੁਤਰ ਪਰਮਜੀਤ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਜਿਲਾ ਹੁਸ਼ਿਆਰਪੁਰ ਦੱਸਿਆਂ ਜਿਸ ਦੀ ਤਲਾਸ਼ੀ ਕਰਨ ਤੇ 160 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਮੁੱਕਦਮਾ ਨੰਬਰ 04 08-01-2024 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ,ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦਾ ਹੈ ।
ਬ੍ਰਾਮਦਗੀ :- 160 ਗ੍ਰਾਮ ਨਸ਼ੀਲਾ ਪਦਾਰਥ
