ਐਸਐਸਪੀ ਖੰਨਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ, ਦੇਖੋ ਤਸਵੀਰਾਂ

ਨਵੇਂ ਵਰ੍ਹੇ 2024 ਦੀ ਆਮਦ ਤੇ ਐਸਐਸਪੀ ਖੰਨਾ ਅਵਨੀਤ ਕੋਂਡਲ ਤੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ । ਇਸ ਉਪਰੰਤ ਕੀਰਤਨੀ ਜਥੇ ਨੇ ਸੰਗਤਾਂ ਨੂੰ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।ਇਸ ਮੌਕੇ ਜਿਲ੍ਹੇ ਦੇ 03 ਵਿਧਾਇਕਾਂ, ਜ਼ਿਲ੍ਹਾ ਪੁਲਿਸ ਅਧਿਕਾਰੀਆਂ, ਵੱਖ-ਵੱਖ ਸਿਵਲ ਵਿਭਾਗ ਦੇ ਅਧਿਕਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਹਾਜ਼ਰੀ ਭਰੀ ਤੇ ਬਾਅਦ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

Leave a Reply

Your email address will not be published. Required fields are marked *