ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ‘ਪੁਲਿਸ ਮੋਨੀਟਰ’, ‘ਇੰਟੈਰੋਗੇਸ਼ਨ’ ਦੇ ਚੀਫ਼ ਐਡੀਟਰ ਨੇ ਕੀਤੀ ਵਿਸ਼ੇਸ਼ ਮੁਲਾਕਾਤ

ਚੰਡੀਗੜ੍ਹ: ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਵਿਖੇ ਇੱਕ ਉੱਚ-ਪੱਧਰੀ ਮੁਲਾਕਾਤ ਦੌਰਾਨ ‘ਪੁਲਿਸ ਮੋਨੀਟਰ’, ‘ਇੰਟੈਰੋਗੇਸ਼ਨ’ ਦੇ ਚੀਫ਼ ਐਡੀਟਰ ਤਰਨਜੀਤ ਸਿੰਘ ਵੱਲੋਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਚੀਫ਼ ਐਡੀਟਰ ਤਰਨਜੀਤ ਸਿੰਘ ਨੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਆਪਣੇ ਪ੍ਰਮੁੱਖ ਅਖ਼ਬਾਰ ‘ਇੰਟਰੋਗੇਸ਼ਨ (ਪੁਲਿਸ ਮੋਨੀਟਰ)’ ਦੇ ਪਹਿਲੇ ਐਡੀਸ਼ਨ ਦੀ ਕਾਪੀ ਭੇਟ ਕੀਤੀ। ਇਸ ਦੌਰਾਨ ਪੰਜਾਬ ਵਿੱਚ ਸਮਾਜਿਕ ਇਨਸਾਫ਼, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੁਲਿਸ-ਪ੍ਰਸ਼ਾਸਨ ਨਾਲ ਜੁੜੇ ਅਹਿਮ ਮੁੱਦਿਆਂ ਉੱਤੇ ਵੀ ਸਾਰਥਕ ਚਰਚਾ ਹੋਈ।

ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਸ਼ੇਸ਼ ਤੌਰ ‘ਤੇ ਆਖਿਆ, “ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਪਹਿਰੇਦਾਰੀ ਕਰਨਾ ਅਤੇ ਉਨ੍ਹਾਂ ਨੂੰ ਹਰ ਪੱਧਰ ‘ਤੇ ਇਨਸਾਫ਼ ਦਿਵਾਉਣਾ ਮੇਰਾ ਮੁੱਢਲਾ ਫ਼ਰਜ਼ ਹੈ। ਕਮਿਸ਼ਨ ਦਾ ਹਰ ਇੱਕ ਕਦਮ ਪੀੜਤਾਂ ਨੂੰ ਨਿਆਂ ਦਿਵਾਉਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਵਚਨਬੱਧ ਹੈ।”

ਕੌਣ ਹਨ ਗੜ੍ਹੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਆਪਣੀ ਦੂਰਅੰਦੇਸ਼ੀ, ਨਿਡਰ ਅਗਵਾਈ ਅਤੇ ਸਮਾਜ ਦੇ ਪਿਛੜੇ ਤੇ ਵਾਂਝੇ ਵਰਗਾਂ ਦੇ ਹੱਕਾਂ ਲਈ ਨਿਰੰਤਰ ਸੰਘਰਸ਼ ਕਰਨ ਲਈ ਜਾਣੇ ਜਾਂਦੇ ਹਨ। ਉਹ ਇੱਕ ਅਜਿਹੇ ਪ੍ਰਭਾਵਸ਼ਾਲੀ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਦਲਿਤਾਂ ਅਤੇ ਕਮਜ਼ੋਰ ਵਰਗਾਂ ਦੀ ਆਵਾਜ਼ ਨੂੰ ਪ੍ਰਸ਼ਾਸਨਿਕ ਤੇ ਰਾਜਨੀਤਿਕ ਪੱਧਰ ‘ਤੇ ਪ੍ਰਮੁੱਖਤਾ ਨਾਲ ਚੁੱਕਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਐੱਸ.ਸੀ. ਕਮਿਸ਼ਨ ਲੋਕਾਂ ਨੂੰ ਤੇਜ਼ ਅਤੇ ਪਾਰਦਰਸ਼ੀ ਇਨਸਾਫ਼ ਦਿਵਾਉਣ ਲਈ ਇੱਕ ਬਹਤੁ ਹੀ ਸਮਰੱਥ ਅਤੇ ਭਰੋਸੇਯੋਗ ਮੰਚ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ।

ਜਸਵੀਰ ਸਿੰਘ ਗੜ੍ਹੀ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਉਨ੍ਹਾਂ ਦਾ ਸਾਦਗੀ ਭਰਿਆ ਸੁਭਾਅ, ਨਿਮਰਤਾ ਅਤੇ ਹਰ ਵਿਅਕਤੀ ਦੀ ਗੱਲ ਨੂੰ ਹਮਦਰਦੀ ਨਾਲ ਸੁਣਨਾ ਹੈ। ਉਹ ਸਮਾਜਿਕ ਸਮਾਨਤਾ, ਸਿੱਖਿਆ ਦੇ ਪਸਾਰ ਅਤੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵਚਨਬੱਧ ਹਨ। ਉਨ੍ਹਾਂ ਦੀ ਦਿੜ੍ਹ ਇੱਛਾ-ਸ਼ਕਤੀ, ਸਮਾਜ ਸੇਵਾ ਪ੍ਰਤੀ ਸਮਰਪਣ ਅਤੇ ਸਮਾਜਿਕ ਨਿਆਂ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੀ ਹਰ ਵਰਗ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਅਖ਼ਬਾਰ ਭੇਟ ਕਰਨ ਦੇ ਇਸ ਮੌਕੇ ‘ਤੇ ਚੇਅਰਮੈਨ ਗੜ੍ਹੀ ਨੇ ‘ਇੰਟਰੋਗੇਸ਼ਨ (ਪੁਲਿਸ ਮੋਨੀਟਰ)’ ਦੀ ਨਿਰਪੱਖ ਤੇ ਨਿਡਰ ਪੱਤਰਕਾਰੀ ਦੀ ਸ਼ਲਾਘਾ ਕਰਦਿਆਂ ਅਦਾਰੇ ਦੀ ਸਮੁੱਚੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *