ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਦਾ ਐਨਕਾਉਂਟਰ….

ਮਰਡਰ ਅਤੇ ਨਸ਼ੇ ਦੇ ਕੇਸਾਂ ਦੇ ਵਿੱਚ ਭਗੌੜੇ ਮੁਲਜਮਾਂ ਨੂੰ ਫੜਨ ਲਈ ਸੀਆਈਏ ਜਲੰਧਰ ਦੀ ਪੁਲਿਸ ਟੀਮ ਨੂੰ ਵੱਡੀ ਸਫਤਲਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਨਕੋਦਰ ਰੋਡ ਦੇ ਨਾਲ ਵਡਾਲਾ ਚੌਂਕ ਸਥਿਤ ਨਾਖਾਂ ਵਾਲੀ ਬਗੀਚੀ ਦੇ ਕੋਲ ਪੈਂਦੇ ਗੁਰਮੇਹਰ ਐਨਕਲੇਵ ਦੇ ਕੋਲ ਸਵੇਰੇ 9 ਵਜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲੀ।

ਦੱਸ ਦਈਏ ਕਿ ਪੁਲਿਸ ਵੱਲੋਂ ਚਲਾਈ ਗਈ ਗੋਲੀਆਂ ਚ ਦੋ ਗੈਂਗਸਟਰ ਜ਼ਖਮੀ ਹੋ ਗਏ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ ਹੈਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਮੁਤਾਬਕ ਐਤਵਾਰ ਸਵੇਰੇ ਸੂਚਨਾ ਮਿਲੀ ਕਿ ਦੋ ਮੁਲਜ਼ਮ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਘੇਰਾਬੰਦੀ ਕਰ ਲਈ। ਪੁਲਿਸ ਨੂੰ ਦੇਖਦੇ ਹੀ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਆਈਏ ਦੀ ਟੀਮ ਭਗੌੜਿਆਂ ਬਾਰੇ ਸੂਚਨਾ ‘ਤੇ ਰੇਡ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਪੁਲਿਸ ਸੂਤਰਾਂ ਅਨੁਸਾਰ ਇਹ ਦੋਵੇਂ ਗੈਂਗਸਟਰ ਕਤਲ ਤੇ ਸੁਪਾਰੀ ਲੈਣ ਦੇ ਮਾਮਲੇ ਵਿੱਚ ਸ਼ਾਮਲ ਹਨ।ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਹਨ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਜ਼ਮ ਜਲੰਧਰ ਸਿਟੀ ਪੁਲਿਸ ਕੋਲ ਦਰਜ ਕਈ ਕੇਸਾਂ ਵਿੱਚ ਭਗੌੜੇ ਸਨ।

Leave a Reply

Your email address will not be published. Required fields are marked *