ਪੁਲਿਸ ਕਾਂਸਟੇਬਲ ਦੀ ਨਿਕਲੀ ਭਰਤੀ, ਭਰੀਆਂ ਜਾਣਗੀਆਂ 4919 ਅਸਾਮੀਆਂ, ਅੱਜ ਹੀ ਕਰੋ ਅਪਲਾਈ

ਝਾਰਖੰਡ ਸਟਾਫ ਸਿਲੈਕਸ਼ਨ ਕਮਿਸ਼ਨ (JSSC) ਨੇ ਝਾਰਖੰਡ ਪੁਲਿਸ ਦੀ ਤਰਫੋਂ ਪੁਲਿਸ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਹ ਅਧਿਕਾਰਤ ਵੈੱਬਸਾਈਟ jssc.nic.in ਰਾਹੀਂ ਅਪਲਾਈ ਕਰ ਸਕਦਾ ਹੈ।

ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ 22 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਇਸ ਭਰਤੀ ਤਹਿਤ ਸੂਬਾ ਪੁਲਿਸ ਵਿੱਚ 4919 ਕਾਂਸਟੇਬਲ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ।

ਪੁਲਿਸ ਕਾਂਸਟੇਬਲ ਦੀ ਭਰਤੀ ਲਈ ਉਮਰ ਸੀਮਾ ਦੀ ਗੱਲ ਕਰੀਏ ਤਾਂ ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਰਹੇ ਹਨ, ਉਨ੍ਹਾਂ ਦੀ 1 ਅਗਸਤ 2023 ਤੱਕ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 25 ਸਾਲ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਰਾਜ ਸਰਕਾਰ ਦੇ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਵੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *