ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ : ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ 23 ਫਰਵਰੀ 2024 ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਲੋਕ ਸਭਾ ਮੈਂਬਰ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਅੱਜ ਸ਼ੋਭਾ ਯਾਤਰਾ ਦੇ ਰਸਤੇ ਦਾ ਦੌਰਾ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਨਗਰ ਨਿਗਮ ਵਲੋਂ ਸ਼ੋਭਾ ਯਾਤਰਾ ਲਈ ਪੁਖ਼ਤਾ ਇੰਤਜਾਮ ਕੀਤੇ ਗਏ ਹਨ।

Leave a Reply

Your email address will not be published. Required fields are marked *