ਪੰਜਾਬ ਪੁਲਿਸ ਵਿਚ ਭਰਤੀ ਹੋਣ ਦੇ ਚਾਹਵਾਨਾ ਲਈ ਖੁਸ਼ਖਬਰੀ; 1800 ਅਸਾਮੀਆਂ ਲਈ ਹੋਵੇਗੀ ਭਰਤੀ

ਪੰਜਾਬ ਪੁਲਿਸ ‘ਚ ਜਲਦ ਹੀ 1800 ਅਸਾਮੀਆਂ ‘ਤੇ ਭਰਤੀ ਹੋਵੇਗੀ। ਇਹ ਭਰਤੀ ਜ਼ਿਲ੍ਹਾ ਕਾਡਰ ਅਤੇ ਪੁਲਿਸ ਦੇ ਹਥਿਆਰਬੰਦ ਕਾਡਰ ਵਿਚ ਕਾਂਸਟੇਬਲ ਦੇ ਅਹੁਦੇ ਲਈ ਹੋਵੇਗੀ। ਸਰਕਾਰ ਨੇ ਭਰਤੀ ਪ੍ਰਕਿਰਿਆ ਦੇ ਸ਼ੈਡਿਊਲ ਨੂੰ ਅੰਤਿਮ ਰੂਪ ਦੇ ਦਿਤਾ ਹੈ। ਭਰਤੀ ਪ੍ਰਕਿਰਿਆ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 14 ਮਾਰਚ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗੀ, ਜਦਕਿ ਅਪਲਾਈ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਹੋਵੇਗੀ। ਉਮੀਦਵਾਰ ਉਸ ਦਿਨ ਰਾਤ 11.55 ਵਜੇ ਤਕ ਅਪਲਾਈ ਕਰ ਸਕਣਗੇ।

ਇਹ ਭਰਤੀ ਕੇਂਦਰੀ ਕਾਂਸਟੇਬਲ ਭਰਤੀ ਬੋਰਡ, ਪੰਜਾਬ ਪੁਲਿਸ ਵਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿਤੇ ਜਾਣਗੇ। ਸਾਰੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਹੁਣ ਤਕ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿਤਾ ਜਾ ਚੁੱਕਾ ਹੈ।

ਪੰਜਾਬ ਪੁਲਿਸ ਨੇ ਇਸ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਉਪਰਾਲੇ ਕੀਤੇ ਹਨ। ਭਰਤੀ ਪ੍ਰਕਿਰਿਆ ਵਿਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਸਬੰਧੀ ਇਕ ਹੈਲਪ ਡੈਸਕ ਬਣਾਇਆ ਗਿਆ ਹੈ। ਹੈਲਪ ਡੈਸਕ ਲਈ ਤੁਹਾਨੂੰ 022 61306246 ‘ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ ‘ਤੇ ਜਾਣਾ ਪਵੇਗਾ।

ਉਨ੍ਹਾਂ ਨੂੰ ਇਥੋਂ ਭਰਤੀ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ। ਜਲਦੀ ਹੀ ਪੁਲਿਸ ਵਲੋਂ ਇਸ ਪੋਰਟਲ ‘ਤੇ ਸਾਰੀ ਜਾਣਕਾਰੀ ਅਪਲੋਡ ਕਰ ਦਿਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੋ ਸਾਲ ਪਹਿਲਾਂ ਸੱਤਾ ਵਿਚ ਆਉਂਦੇ ਹੀ ਫੈਸਲਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਅਪਣੇ ਦੇਸ਼ ਵਿਚ ਹੀ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਪੁਲਿਸ ਵਿਚ ਹਰ ਸਾਲ ਭਰਤੀ ਕੀਤੀ ਜਾਵੇਗੀ।

ਭਰਤੀ ਪ੍ਰਕਿਰਿਆ ਲਈ ਇਕ ਪੂਰਾ ਸ਼ਡਿਊਲ ਹੋਵੇਗਾ, ਤਾਂ ਜੋ ਨੌਜਵਾਨਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਅਪਣਾ ਕੈਰੀਅਰ ਬਣਾਉਣ ਦਾ ਮੌਕਾ ਮਿਲ ਸਕੇ। ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਲਈ ਫਿਟਨੈੱਸ ਅਤੇ ਪ੍ਰੀਖਿਆ ਦੀ ਤਿਆਰੀ ਦਾ ਵੀ ਪ੍ਰਬੰਧ ਕਰਦੀ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਹਨ ।

Leave a Reply

Your email address will not be published. Required fields are marked *