ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵਿਦੇਸ਼ਾਂ ‘ਚ ਅਫੀਮ ਭੇਜਣ ਵਾਲੇ 3 ਤਸਕਰ ਗ੍ਰਿਫ਼ਤਾਰ, 5 ਕਿਲੋ ਅਫੀਮ ਬਰਾਮਦ

ਸੀਆਈਏ ਸਟਾਫ ਦੀ ਪੁਲਿਸ ਨੇ ਵੱਖ-ਵੱਖ ਦੇਸ਼ਾਂ ‘ਚ ਕੋਰੀਅਰ ਰਾਹੀਂ ਅਫੀਮ ਸਪਲਾਈ ਕਰਨ ਵਾਲੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਪੰਜ ਕਿਲੋ ਅਫੀਮ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਜਲੰਧਰ ਦੇ ਸੀਆਈਏ ਸਟਾਫ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਉਸ ਨੇ ਕੋਰੀਅਰ ਰਾਹੀਂ ਅਫੀਮ ਵਿਦੇਸ਼ਾਂ ‘ਚ ਭੇਜਣ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਪੰਜ ਕਿਲੋ ਅਫੀਮ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਖਿਲਾਫ ਐਨਡੀਪੀਐਸ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *