ਚੰਡੀਗੜ੍ਹ ਦੇ ਮੁੱਲਾਂਪੁਰ ਇਲਾਕੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਗੋਲ਼ੀਬਾਰੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਗੋਲ਼ੀਬਾਰੀ ‘ਚ ਇਕ ਗੈਂਗਸਟਰ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ।
ਸੂਤਰਾਂ ਮੁਤਾਬਕ ਪੁਲਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁੱਲਾਂਪੁਰ ਦੇ ਖਿਜਰਾਪੁਰ ਇਲਾਕੇ ‘ਚ ਗੈਂਗਸਟਰ ਲੁਕੇ ਹੋਏ ਹਨ, ਜਿਸ ‘ਤੇ ਕਾਰਵਾਈ ਕਰ ਕੇ ਪੁਲਸ ਨੇ ਟਰੈਪ ਲਾ ਕੇ 3 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਮੌਕੇ ਤੋਂ ਗੈਂਗਸਟਰਾਂ ਦੀ ਬਾਈਕ ਤੇ ਪਿਸਤੌਲ ਵੀ ਬਰਾਮਦ ਹੋਏ ਹਨ।
ਇਨ੍ਹਾਂ ਗੈਂਗਸਟਰਾਂ ਦੇ ਤਾਰ ਕਿਸੇ ਵੱਡੇ ਗੈਂਗ ਨਾਲ ਜੁੜੇ ਹੋ ਸਕਦੇ ਹਨ, ਜੋ ਕਿ ਅੱਗੇ ਜਾ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਫਿਰ ਰਹੇ ਸਨ। ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਗੋਲ਼ੀਬਾਰੀ ਕਾਰਨ ਇਕ ਗੈਂਗਸਟਰ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਬਾਕੀ 2 ਨੂੰ ਵੀ ਕਾਬੂ ਕਰ ਲਿਆ ਗਿਆ ਹੈ।
