ਪੰਜਾਬ ਪੁਲਿਸ ਨੇ ਫੜੇ ਦੋ ਗੈਂਗਸਟਰ, ਪੰਜਾਬ ਦੇ ਕਈ ਜ਼ਿਲ੍ਹਿਆਂ `ਚ ਕਰ ਚੁੱਕੇ ਸੀ ਵਾਰਦਾਤਾਂ

ਪੰਜਾਬ ਵਿੱਚ ਪੁਲਿਸ ਲਗਾਤਾਰ ਗੈਂਗਸਟਰਵਾਰ ਉੱਤੇ ਨਕੇਲ ਕੱਸ ਰਹੀ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।

ਦਰਅਸਲ ਡੀਜੀਪੀ ਗੌਰਵ ਯਾਦਵ ਨੇ ਲਿਖਿਆ ਹੈ ਕਿ ਇੱਕ ਵੱਡੀ ਸਫਲਤਾ ਵਿੱਚ, #AGTF, #Punjab ਨੇ ਗੁਰਪ੍ਰੀਤ ਲਹਿੰਬਰ ਅਤੇ ਜੱਸਾ ਨੂਰਵਾਲਾ ਗੈਂਗ ਦੇ ਦੋ ਸਾਥੀਆਂ ਜਗਦੀਪ ਸਿੰਘ ਉਰਫ ਰਿੰਕੂ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗਿਰੋਹ #ਲੁਧਿਆਣਾ, #ਜਗਰਾਉਂ, #ਮੋਗਾ, #ਬਠਿੰਡਾ ਅਤੇ #ਸੰਗਰੂਰ ਦੇ ਖੇਤਰਾਂ ਵਿੱਚ ਕਈ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਕਤਲ ਦੀ ਕੋਸ਼ਿਸ਼, ਅਗਵਾ, ਜਬਰੀ ਵਸੂਲੀ ਵਿੱਚ ਸ਼ਾਮਲ ਹੈ। ਰਿਕਵਰੀ: 2 ਪਿਸਤੌਲ ਅਤੇ 10 ਜਿੰਦਾ ਕਾਰਤੂਸ

ਉਨ੍ਹਾਂ ਦੱਸਿਆ ਕਿ ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਉਹ ਕਤਲ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲੀਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *