ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਵੀਸੀ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਆਈਜੀ/ਡੀਆਈਜੀ/ਸੀਪੀ/ਐਸਐਸਪੀਜ਼, ਸਾਰੇ ਸਬ-ਡਵੀਜ਼ਨਲ ਡੀਐਸਪੀਜ਼ ਅਤੇ ਪੰਜਾਬ ਦੇ ਸਾਰੇ ਐਸਐਚਓਜ਼ ਨਾਲ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਰੋਕਥਾਮ ਉਪਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।
ਡੀਜੀਪੀ ਪੰਜਾਬ ਵੱਲੋਂ ਸਾਰੇ ਅਧਿਕਾਰੀਆਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ।
