ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਦਾ ਅਹੁਦਾ ਸੰਭਾਲਿਆ

ਸ੍ਰੀ ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਦਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਫਾਜ਼ਿਲਕਾ ਤੇ ਗੁਰਦਾਸਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਕਿਹਾ ਨਿਰਪੱਖ ਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ 2024 ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

Leave a Reply

Your email address will not be published. Required fields are marked *