ਬੀਤੇ ਦਿਨੀਂ ਸਵੇਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ 19 ਸਾਲਾ ਹਰਮਨਜੀਤ ਸਿੰਘ ਵਾਸੀ ਸ਼ਾਹਪੁਰ ਥਾਣਾ ਗੜ੍ਹਸ਼ੰਕਰ ਆਪਣੇ ਚਾਚੇ ਦੇ ਲੜਕੇ ਨਰਿੰਦਰਜੀਤ ਸਿੰਘ ਵਾਸੀ ਸ਼ਾਹਪੁਰ ਥਾਣਾ ਗੜ੍ਹਸ਼ੰਕਰ ਨਾਲ ਗੜ੍ਹਸ਼ੰਕਰ ਆਪਣੇ ਪਿੰਡ ਜਾ ਰਿਹਾ ਸੀ। ਜਦੋਂ ਉਹ ਪਿੰਡ ਗੜ੍ਹੀ ਨੇੜੇ ਪੁੱਜੇ ਤਾਂ ਉਨ੍ਹਾਂ ਨੂੰ ਮਹਿੰਦਰਾ ਪਿਕਪ ਵਾਹਨ ਨੇ ਟੱਕਰ ਮਾਰੀ ਜਿਸ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ, ਜਿੱਥੇ ਹਰਮਨਜੀਤ ਸਿੰਘ ਦੀ ਮੌਤ ਹੋ ਗਈ ਅਤੇ ਨਰਿੰਦਰਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕ ਹਰਮਨਜੀਤ ਸਿੰਘ ਦੇ ਮਾਮੇ ਸੁਖਦੇਵ ਸਿੰਘ ਸੁੱਖੀ ਨੇ ਦੱਸਿਆ ਕਿ ਮੌਕੇ ਦੀ ਜਾਣਕਾਰੀ ਤੇ CCTV ਫੁਟੇਜ ਪੁਲਿਸ ਨੂੰ ਦੇ ਦਿੱਤੀ ਹੈ। ਪਰਿਵਾਰਿਕ ਮੈਬਰਾਂ ਨੇ ਪ੍ਰਸਾਸ਼ਨ ਅੱਗੇ ਬੇਨਤੀ ਕੀਤੀ ਕਿ ਮਾਮਲੇ ਦੀ ਗੰਭੀਰ ਰੂਪ ਵਿਚ ਜਾਂਚ ਕਰਦੇ ਹੋਏ ਬਣਦੀ ਕਾਰਵਾਈ ਕੀਤੀ ਜਾਵੇ।
