ਥਾਣਾ ਗੜ੍ਹਸ਼ੰਕਰ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਹੈਰੋਇਨ ਅਤੇ ਨਸ਼ੀਲੇ ਟੀਕੇ ਬਰਾਮਦ ਕੀਤੇ

ਸੁਰਿੰਦਰ ਲਾਬਾ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਪਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਜੀ ਦੀ ਯੋਗ ਰਹਿਨੁਮਾਈ ਹੇਠ ਇੰਸ: ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 17-04-2024 ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਐਸ.ਆਈ ਹਰਜੀਤ ਸਿੰਘ 157/ਜਲੰ:ਆਰ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਟੀ-ਪੁਆਇੰਟ ਦਾਰਾਪੁਰ ਤੋ ਇੱਕ ਔਰਤ ਜਿਸਦਾ ਨਾਮ ਪਰਮਜੀਤ ਕੌਰ ਉਰਫ ਮਾਟੋ ਪਤਨੀ ਤਿਲਕ ਰਾਜ ਵਾਸੀ ਦੇਨੋਵਾਲ ਖੁਰਦ ਨੂੰ ਸ਼ੱਕ ਦੀ ਬਿਨਾ ਤੇ ਰੋਕ ਕੇ ਲੇਡੀ ਕਰਮਚਾਰਣ ਰਾਹੀ ਉਸਦੇ ਹੱਥ ਵਿੱਚ ਫੜੇ ਮੋਮੀ ਲਿਫਾਫਾ ਵਜਨਦਾਰ ਦੀ ਤਲਾਸ਼ੀ ਕਰਵਾ ਕੇ ਉਸ ਪਾਸੋ 15 ਨਸ਼ੀਲੇ ਟੀਕੇ ਬਿਨਾ ਲੇਬਲ ਅਤੇ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ | 

ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕੀ ਪਰਮਜੀਤ ਕੌਰ ਤੇ ਮੁੱਕਦਮਾ ਨੰਬਰ 65 ਮਿਤੀ 17-04-2024 ਅ/ਧ 21/22-61- 85 ਐਨ.ਡੀ.ਪੀ.ਐਸ ਐਕਟ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰਡ ਕਰਕੇ ਦੋਸ਼ਣ ਉਕਤ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ | ਦੋਸ਼ਣ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ਣ ਇਹ ਟੀਕੇ+ਹੈਰੋਇਨ ਕਿਸ ਪਾਸੋ ਖਰੀਦ ਕਰਦੀ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦੀ ਹੈ ।

Leave a Reply

Your email address will not be published. Required fields are marked *