ਬਲਾਚੌਰ ਪੁਲਿਸ ਵਲੋਂ ਚੋਣਾਂ ਦੇ ਮੱਦੇ ਨਜ਼ਰ ਕੱਢਿਆ ਫਲੈਗ ਮਾਰਚ


ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ – ਡੀ ਐਸ ਪੀ ਸ਼ਾਮ ਸੁੰਦਰ


ਬਲਾਚੌਰ, 19 ਅਪ੍ਰੈਲ ( ਸਮਰਦੀਪ ਸਿੰਘ) – ਐਸ ਐਸ ਪੀ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ ਐਸਪੀ ਬਲਾਚੌਰ ਸ਼ਾਮ ਸੁੰਦਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਚੋਣਾਂ ਸਬੰਧੀ ਸਮੁੱਚੇ ਦੇਸ਼ ਅੰਦਰ ਲੱਗੇ ਚੋਣ ਜ਼ਾਬਤੇ ਨੂੰ ਕਾਮਯਾਬ ਕਰਨ ਲਈ ਪੁਲਿਸ ਫੋਰਸ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੁੱਚੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਢੰਗ ਨਾਲ ਚੋਣਾਂ ਸਿਰੇ ਚੜ੍ਹਾਉਣ ਵਿਚ ਪੁਲਿਸ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਇਸ ਮੌਕੇ ਐਸ ਐਚ ਓ ਥਾਣਾ ਸਿਟੀ ਦਲਜੀਤ ਸਿੰਘ ਗਿੱਲ, ਐਸ ਐਚ ਓ ਥਾਣਾ ਸਦਰ ਸਤਨਾਮ ਸਿੰਘ ਅਤੇ ਸਮੁੱਚੀ ਪੁਲਿਸ ਫੋਰਸ ਹਾਜ਼ਰ ਸੀ।

Leave a Reply

Your email address will not be published. Required fields are marked *