ਸ਼ਾਹਕੋਟ/ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਦਿਆਂ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਰੈਸਟੋਰੈਂਟ, ਮਠਿਆਈ, ਬੇਕਰੀ ਅਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ/ਪ੍ਰਬੰਧਕਾਂ ਨੇ ਹਲਕੇ ਦੇ ਵੋਟਰਾਂ ਨੂੰ 1 ਜੂਨ ਨੂੰ ਵੋਟ ਪਾਉਣ ਉਪਰੰਤ ਉਂਗਲ ’ਤੇ ਲੱਗਾ ਨਿਸ਼ਾਨ ਦਿਖਾਉਣ ’ਤੇ ਖ਼ਰੀਦੇ ਜਾਣ ਵਾਲੇ ਸਾਮਾਨ ’ਤੇ ਸਵੈ ਇੱਛਾ ਨਾਲ 5 ਤੋਂ 25 ਫੀਸਦੀ ਤੱਕ ਛੋਟ ਦੇਣ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਵੋਟਰ ਜਾਗਰੂਕਤਾ ਮੁਹਿੰਮ ਨਾਲ ਜੁੜਨ ’ਤੇ ਇਨ੍ਹਾਂ ਰੈਸਟੋਰੈਂਟ, ਸਵੀਟ ਸ਼ਾਪ ਅਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਚੋਣਾਂ ਵਿੱਚ ਵੋਟਰਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਵੇਗਾ।
