ਕਮਿਸ਼ਨਰੇਟ ਪੁਲਿਸ ਨੇ ਬਲਾਤਕਾਰ/ਪੋਕਸੋ ਐਕਟ ਕੇਸ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਨੂੰ ਕਾਬੂ ਕੀਤਾ

ਸੀਪੀ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਚਨਬੱਧਤਾ ਨੂੰ ਦੁਹਰਾਇਆ

ਜਲੰਧਰ, 11 ਜੂਨ: ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਲਾਤਕਾਰ/ਪੋਕਸੋ ਐਕਟ ਦੇ ਕੇਸਾਂ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਇੱਕ ਸ਼ਿਕਾਇਤ ਦੇ ਅਧਾਰ ‘ਤੇ ਐਫ.ਆਈ.ਆਰ ਨੰਬਰ 92 ਮਿਤੀ 07-06-2024 ਅਧੀਨ 376(2) ਆਈ.ਪੀ.ਸੀ., 6 ਪੋਕਸੋ ਐਕਟ ਆਯੂਸ਼ ਕੁਮਾਰ ਪੁੱਤਰ ਸ਼੍ਰੀ ਪੱਪੂ ਪਰਸ਼ਾਦ ਵਾਸੀ ਨੰਬਰ 381 ਗਲੀ ਨੰ: 7 ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੇੜੇ ਮਾਤਾ ਗੁਜਰੀ ਖਾਲਸਾ ਸਕੂਲ, ਬਸਤੀ ਬਾਵਾ ਖੇਲ ਦੇ ਖਿਲਾਫ ਥਾਣਾ ਬਸਤੀ ਬਾਵਾ ਖੇਲ ਵਿਖੇ ਦਰਜ ਕੀਤੀ ਸੀ ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਦੋਸ਼ੀ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮਨੁੱਖੀ ਸੂਝ ਅਤੇ ਵਿਗਿਆਨਕ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਆਯੂਸ਼ ਨੂੰ ਗ੍ਰਿਫ਼ਤਾਰ ਕਰਨ ਲਈ ਥਾਣਾ ਬਸਤੀ ਬਾਵਾ ਖੇਲ ਦੀ ਵਿਸ਼ੇਸ਼ ਟੀਮ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਪਾਰਟੀ ਨੇ 11 ਜੂਨ ਨੂੰ ਐਚ.ਨੰਬਰ 381 ਗਲੀ ਨੰ: 7 ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੇੜੇ ਮਾਤਾ ਗੁਜਰੀ ਖ਼ਾਲਸਾ ਸਕੂਲ, ਬਸਤੀ ਬਾਵਾ ਖੇਲ ਤੋਂ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ | ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਜੇ ਤੱਕ ਦੋਸ਼ੀ ਦਾ ਕੋਈ ਵੀ ਅਪਰਾਧਿਕ ਇਤਿਹਾਸ ਨਹੀਂ ਲੱਭਿਆ ਹੈ। ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਾ ਭਾਵੇਂ ਉਹ ਵੀ ਹੋਵ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

Leave a Reply

Your email address will not be published. Required fields are marked *