ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੀ.ਏ.ਪੀ. ਚੌਕ ਦਾ ਲਿਆ ਜਾਇਜ਼ਾ

ਕੌਮੀ ਹਾਈਵੇ ਅਥਾਰਟੀ, ਲੋਕ ਨਿਰਮਾਣ ਵਿਭਾਗ ਆਦਿ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ..

ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੀ.ਏ.ਪੀ. ਚੌਕ ਵਿਖੇ ਆਵਾਜਾਈ ਨੂੰ ਸੁਚਾਰੂ ਬਣਾਉਣ ਤੇ ਵਿਸ਼ੇਸ਼ ਕਰਕੇ #ਜਲੰਧਰ ਤੋਂ #ਅੰਮ੍ਰਿਤਸਰ ਜਾਣ ਵਾਲੇ ਲੋਕਾਂ ਲਈ ਵਾਧੂ ਅਟੈਚਮੈਂਟ ਬਣਾਉਣ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੌਮੀ ਹਾਈਵੇ ਅਥਾਰਟੀ, ਲੋਕ ਨਿਰਮਾਣ ਵਿਭਾਗ ਆਦਿ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਰੂਪਮਾਨ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਡਾ. ਅਗਰਵਾਲ ਨੇ ਪੀ.ਏ.ਪੀ. ਚੌਕ ਦੇ ਨਾਲ ਸਰਵਿਸ ਲੇਨ ’ਤੇ ਇਸ ਪ੍ਰਾਜੈਕਟ ਲਈ ਬਿਜਲੀ ਦੀਆਂ ਤਾਰਾਂ ਹਟਾਉਣ ਸਮੇਤ ਹੋਰ ਬੁਨਿਆਂਦੀ ਢਾਂਚੇ ਨਾਲ ਸਬੰਧਤ ਲੋੜੀਂਦੀਆਂ ਜ਼ਰੂਰਤਾਂ ਸਬੰਧੀ ਜਲਦ ਤੋਂ ਜਲਦ ਰਿਪੋਰਟ ਦੇਣ ਲਈ ਕਿਹਾ।ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਪੀ.ਏ.ਪੀ. ਚੌਕ ਦਾ ਦੌਰਾ ਵੀ ਕੀਤਾ ਗਿਆ।ਉਨਾਂ ਨੇ ਅਧਿਕਾਰੀਆਂ ਨੂੰ ਜਲੰਧਰ ਵਿਖੇ ਪੁਲਾਂ ਹੇਠਾਂ ਸਪੋਰਟਸ ਕੋਰਟ ਬਣਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਕਿਹਾ।

Leave a Reply

Your email address will not be published. Required fields are marked *