ਗੁਰਾਇਆ /ਜਲੰਧਰ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਇਥੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਖੇਤੀਬਾੜੀ ਖੇਤਰ ਲਈ ਨਵੀਂਆਂ ਤਕਨੀਕਾਂ ਨੂੰ ਅਪਨਾਉਣ ਦਾ ਸੱਦਾ ਦਿੱਤਾ।
ਡਾ. ਅਗਰਵਾਲ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਰੰਤ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ।
ਉਨ੍ਹਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਪੰਚਾਇਤਾਂ ਅਤੇ ਵਿਅਕਤੀਗਤ ਕਿਸਾਨਾਂ ਲਈ ‘ਵਾਤਾਵਰਣ ਦੇ ਰਾਖੇ’ ਐਵਾਰਡ ਦਾ ਵੀ ਐਲਾਨ ਕੀਤਾ ਗਿਆ।

