ਸਤਿੰਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ., ਬਾਡਰ ਰੇਂਜ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਚਰਨਜੀਤ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਦੀਆਂ ਹਦਾਇਤਾ ਤੇ ਕੰਮ ਕਰਦਿਆਂ ਡੀ.ਐਸ.ਪੀ ਬਾਬਾ ਬਕਾਲਾ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਬਿਆਸ ਵੱਲੋ ਗਸ਼ਤ ਦੌਰਾਨ ਰੋਹੀ ਪੁੱਲ ਬਿਆਸ ਤੋਂ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਖਿੱਦੋਵਾਲੀ ਥਾਣਾ ਮੱਤੇਵਾਲ ਅਤੇ ਗੁਰਪ੍ਰੀਤ ਸਿੰਘ ਬਾਬਾ ਪੁੱਤਰ ਬਲਵਿੰਦਰ ਸਿੰਘ ਵਾਸੀ ਬਾਬੋਵਾਲ ਥਾਣਾ ਕੱਥੁਨੰਗਲ ਨੂੰ ਇੱਕ ਦੇਸੀ 32 ਬੋਰ ਪਿਸਟਲ ਸਮੇਤ ਮੈਗਜੀਨ, 02 ਜਿੰਦਾ ਰੌਂਦ 32 ਬੋਰ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਨੰਬਰੀ PB02-DR-9776 ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਉਕਤ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਬਾਬਾ ਪੁੱਤਰ ਬਲਵਿੰਦਰ ਸਿੰਘ ਖਿਲਾਫ ਥਾਣਾ ਬਿਆਸ ਵਿਖੇ ਮੁਕੱਦਮਾ ਨੰ. 212 ਮਿਤੀ 28-10- 2024 ਜੁਰਮ 25-54-59 ARMS ACT ਤਹਿਤ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਗ੍ਰਿਫਤਾਰ ਨੌਜਵਾਨਾ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
