ਜਲੰਧਰ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 24 ਘੰਟਿਆਂ ਵਿੱਚ ਤਿੰਨ ਮਹੀਨੇ ਦਾ ਬੱਚਾ ਬਰਾਮਦ ਕਰਕੇ ਵੇਚਣ ਦੀ ਸ਼ਾਜਿਸ ਨੂੰ ਬੇਨਕਾਬ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਢਿਲਵਾਂ, ਜਲੰਧਰ ਨੇੜੇ ਕਾਲੋਨੀ ਤੋਂ ਤਿੰਨ ਮਹੀਨੇ ਦਾ ਬੱਚਾ ਅਗਵਾ ਹੋਣ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਪੁਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਸਟੇਸ਼ਨ ਰਾਮਾ ਮੰਡੀ ਵਿਖੇ ਐਫ.ਆਈ.ਆਰ. ਨੰਬਰ 289 ਮਿਤੀ 25-12-2024 ਧਾਰਾ 140(3), 1347, 61(2) ਬੀ.ਐਨ.ਐਸ. ਤਹਿਤ ਦਰਜ ਕੀਤੀ ਗਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀਆਂ ਵਲੋਂ ਬੱਚਾ ਵੇਚਣ ਲਈ ਅਗਵਾ ਕੀਤਾ ਗਿਆ ਸੀ ਜਿਸ ਨੂੰ ਪੁਲਿਸ ਵਲੋਂ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਜੁਰਮ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਆਟੋ ਰਿਕਸ਼ਾ ਵੀ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਸਬੰਧੀ ਅਗਲੇਰੀ ਪੁਛਗਿੱਛ ਕੀਤੀ ਜਾ ਰਹੀ ਹੈ।


Good