ਬਲਾਚੌਰ 09 ਜਨਵਰੀ (ਸਮਰਦੀਪ ਸਿੰਘ )-ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਥਾਣਾ ਸਦਰ ਬਲਾਚੌਰ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਪੁਸ਼ਵਿੰਦਰ ਕੁਮਾਰ ਨੇ ਦੱਸਿਆਂ ਕਿ ਉਨਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਇਕ ਵਿਆਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਤਾ ਉਸਦੇ ਕੋਲੋਂ ਚਾਰ ਪੱਤੇ ਸਾਰਿਆਂ ਵਿੱਚ ਦਸ ਦਸ ਗੋਲੀਆਂ ਕੁੱਲ 40 ਗੋਲੀਆ ਐਲਪਰੋਜਮ ਦੀਆਂ ਬ੍ਰਾਮਦ ਹੋਈਆਂ | ਉਨਾਂ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਜਤਿੰਦਰ ਸਿੰਘ ਉਰਫ ਸੋਨੀ ਪੁੱਤਰ ਹਰਵਿੰਦਰ ਸਿੰਘ ਵਾਸੀ ਕੌਲਗੜ੍ਹ ਥਾਣਾ ਬਲਾਚੌਰ ਸਦਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |
