ਆਈ.ਏ.ਐੱਸ. ਅਧਿਕਾਰੀ ਅਰੁਣ ਸੇਖੜੀ ਨੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਜਲੰਧਰ : 2004 ਬੈਚ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਰੁਣ ਸੇਖੜੀ ਨੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ।

ਕਮਿਸ਼ਨਰ ਦਫ਼ਤਰ ਜਲੰਧਰ ਵਿਖੇ ਉਨ੍ਹਾਂ ਦੀ ਆਮਦ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਅਹੁਦਾ ਸੰਭਾਲਣ ਉਪਰੰਤ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਬਿਹਤਰ ਪ੍ਰਸ਼ਾਸਨ ਅਤੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨਾ, ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ।

ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ 11 ਜਨਵਰੀ ਨੂੰ ਨਗਰ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਸਬੰਧੀ ਸਥਾਨਕ ਰੈੱਡ ਕਰਾਸ ਭਵਨ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ।

Leave a Reply

Your email address will not be published. Required fields are marked *