ਜਲੰਧਰ : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ ਰਜਿਸਟਰਾਰ ਦਫ਼ਤਰ ਜਲੰਧਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ।

ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਐਸ.ਡੀ.ਐਮਜ਼. ਵਲੋਂ ਵੀ ਸਬੰਧਿਤ ਤਹਿਸੀਲਾਂ ਦੀ ਚੈਕਿੰਗ ਕੀਤੀ ਗਈ।

ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮਾਮਲਿਆਂ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਾ.ਅਗਰਵਾਲ ਨੇ ਸਬ ਰਜਿਸਟਰਾਰਾਂ ਨੂੰ ਹਦਾਇਤ ਕੀਤੀ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਆਉਣ ਵਾਲੇ ਲੋਕਾਂ ਨੂੰ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।
