ਨਵਾਂਸ਼ਹਿਰ 16 ਜੂਨ (ਸਮਰਦੀਪ ਸਿੰਘ)
ਥਾਣਾ ਬਲਾਚੌਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਰਾਕੇਸ਼ਵਿੰਦਰ ਸਿੰਘ ਨੂੰ ਉਹਨਾਂ ਦੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਪੁਲਿਸ ਵਿਭਾਗ ਵੱਲੋਂ ਪਦਉੱਨਤ ਕਰਕੇ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦੀ ਵਰਦੀ ਤੇ ਐਸ ਐਸ ਪੀ ਨਵਾਂਸ਼ਹਿਰ ਡਾਕਟਰ ਮਹਿਤਾਬ ਸਿੰਘ ਤੇ ਐਸ ਪੀ ਜਾਂਚ ਸਰਬਜੀਤ ਸਿੰਘ ਬਾਹੀਆ ਨੇ ਤਰੱਕੀ ਦੇ ਸਟਾਰ ਲਾਏ ਤੇ ਉਹਨਾਂ ਨੂੰ ਵਧਾਈਆਂ ਦਿੱਤੀਆਂ । ਉਨ੍ਹਾਂ ਨੂੰ ਕਿਹਾ ਕਿ ਇੰਸਪੈਕਟਰ ਰਾਕੇਸ਼ਵਿੰਦਰ ਸਿੰਘ ਵੱਲੋਂ ਪੁਲਿਸ ਵਿਭਾਗ ’ਚ ਬਹੁਤ ਹੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ,ਜਿਸ ਨੂੰ ਦੇਖਦੇ ਹੋਏ ਵਿਭਾਗ ਵੱਲੋਂ ਉਹਨਾਂ ਨੂੰ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਨਵੇਂ ਪਦਉੱਨਤ ਹੋਏ ਇੰਸਪੈਕਟਰ ਰਾਕੇਸਵਿੰਦਰ ਸਿੰਘ ਨੇ ਐਸ ਐਸ ਪੀ ਨਵਾਂਸ਼ਹਿਰ ਡਾ ਮਹਿਤਾਬ ਸਿੰਘ ਅਤੇ ਐਸਪੀ ਸਰਬਜੀਤ ਸਿੰਘ ਅਤੇ ਸਮੂਹ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।
