ਡੀ.ਜੀ.ਪੀ. ਪੰਜਾਬ ਵੱਲੋਂ ਅੰਮ੍ਰਿਤਸਰ ਤੋਂ ਬਾਅਦ, ਜਲੰਧਰ ਵਿਖੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ ਦੇ ਅਧਿਕਾਰੀਆਂ ਨਾਲ ਕੀਤੀ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਮੀਟਿੰਗ

ਡੀ.ਜੀ.ਪੀ. ਪੰਜਾਬ ਵੱਲੋਂ ਅੰਮ੍ਰਿਤਸਰ ਤੋਂ ਬਾਅਦ, ਜਲੰਧਰ ਵਿਖੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ ਦੇ ਅਧਿਕਾਰੀਆਂ ਨਾਲ ਦੂਜੀ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਮੀਟਿੰਗ ਦੀ ਅਗਵਾਈ ਕੀਤੀ ਗਈ ਜਿਸ ਵਿੱਚ ਹੁਸ਼ਿਆਰਪੁਰ, ਜਲੰਧਰ ਦਿਹਾਤੀ ਅਤੇ ਕਪੂਰਥਲਾ ਦੇ ਪੁਲਿਸ ਅਧਿਕਾਰੀ ਅਤੇ ਐਸ.ਐਚ.ਓਜ਼. ਸ਼ਾਮਿਲ ਹੋਏ।

ਉਨ੍ਹਾਂ ਨੇ ਐਨ.ਡੀ.ਪੀ.ਐਸ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਕੇ ਨਸ਼ਿਆਂ ਨੂੰ ਖਤਮ ਕਰਨ ਦੇ ਦ੍ਰਿੜ ਇਰਾਦੇ ਨੂੰ ਦੁਹਰਾਇਆ। ਆਜ਼ਾਦੀ ਦਿਵਸ ਤੋਂ ਪਹਿਲਾਂ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਅੱਤਵਾਦ ਵਿਰੋਧੀ ਤਿਆਰੀ, ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਵਿਜ਼ੀਬਿਲਟੀ ਨਾਕੇ ਲਗਾਉਣ ਅਤੇ 24 ਘੰਟੇ ਨਿਗਰਾਨੀ ਲਈ ਨਿਰਦੇਸ਼ ਜਾਰੀ ਕੀਤੇ।

ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਉੱਤੇ ਜ਼ੋਰ ਦਿੱਤਾ ਗਿਆ।

ਮੀਟਿੰਗ ਵਿੱਚ ਸੀ.ਪੀ. ਜਲੰਧਰ, ਡੀ.ਆਈ.ਜੀ. ਜਲੰਧਰ ਰੇਂਜ, ਐਸ.ਐਸ.ਪੀਜ਼. ਅਤੇ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਜੀ.ਓ./ਐਸ.ਐਚ.ਓਜ਼. ਸ਼ਾਮਿਲ ਹੋਏ।

Leave a Reply

Your email address will not be published. Required fields are marked *