ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਮਸਤਗੜ (ਖੇਮਕਰਨ) ਅਤੇ ਵਾਂ ਤਾਰਾ ਸਿੰਘ (ਖਾਲੜਾ) ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ ਡਰੋਨ ਅਤੇ 718 ਗ੍ਰਾਮ ਹੈਰੋਇਨ ਬਰਾਮਦ ਕਰਕੇ 2 ਵੱਖ-ਵੱਖ ਮੁੱਕਦਮੇ ਦਰਜ਼ ਕੀਤੇ ਗਏ ਹਨ। ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਡਰੋਨ ਜੋ ਕਥਿਤ ਤੌਰ ‘ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ ਹੈ।
