ਜਲੰਧਰ: ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਬੁੱਧਵਾਰ ਨੂੰ 40ਵੇਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦੀ ਧਮਾਕੇਦਾਰ ਸ਼ੁਰੂਆਤ ਹੋਈ, ਜਿਸਦਾ ਉਦਘਾਟਨ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀਤਾ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜੋ ਕਿ ਸੁਰਜੀਤ ਹਾਕੀ ਸੋਸਾਇਟੀ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 16 ਟੀਮਾਂ ਭਾਗ ਲੈ ਰਹੀਆਂ ਹਨ ਅਤੇ ਫਾਈਨਲ ਮੈਚ 3 ਨਵੰਬਰ ਨੂੰ ਹੋਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ 10 ਦਿਨ ਚੱਲਣ ਵਾਲੀ ਚੈਂਪੀਅਨਸ਼ਿਪ ਦਾ ਆਨੰਦ ਮਾਨਣ ਦਾ ਸੱਦਾ ਵੀ ਦਿੱਤਾ।

